ਅਗਲੀ ਪੀੜੀ ਨੂੰ ਸ਼ੁੱਧ ਵਾਤਾਵਰਨ ਦੇ ਕੇ ਜਾਣਾ ਸਾਡਾ ਸਭ ਦਾ ਫ਼ਰਜ਼ – ਸੁਦੇਸ਼ ਸ਼ਰਮਾ

ਅਗਲੀ ਪੀੜੀ ਨੂੰ ਸ਼ੁੱਧ ਵਾਤਾਵਰਨ ਦੇ ਕੇ ਜਾਣਾ ਸਾਡਾ ਸਭ ਦਾ ਫ਼ਰਜ਼ – ਸੁਦੇਸ਼ ਸ਼ਰਮਾ

ਪਟਿਆਲਾ 22 ਫਰਵਰੀ – ਸੰਦੀਪ ਕੌਰ ਸਾਹਿਬ ਨਿਊਜ਼ ਰੂਮ ਬਿਊਰੋ) ਜਿਸ ਤਰ੍ਹਾਂ ਸਾਡੇ ਪੁਰਖੇ ਸਾਡੇ ਲਈ ਦਰੱਖਤਾਂ ਦੀ ਭਰਮਾਰ ਦੇ ਰੂਪ ਵਿੱਚ ਸਾਨੂੰ ਸ਼ੁੱਧ ਵਾਤਾਵਰਨ ਦੇ ਕੇ ਗਏ ਸਨ ਉਸੇ ਤਰ੍ਹਾਂ ਅਗਲੀ ਪੀੜ੍ਹੀ ਲਈ ਸ਼ੁੱਧ ਵਾਤਾਵਰਨ ਦੇ ਕੇ ਜਾਣਾ ਸਾਡੇ ਸਭ ਦਾ ਫ਼ਰਜ਼ ਹੈ” ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਟਕਸਾਲੀ ਕਾਂਗਰਸੀ ਆਗੂ ਅਤੇ ਉੱਘੇ ਸਮਾਜ ਸੇਵੀ ਪੰਡਿਤ ਸੁਦੇਸ਼ ਸ਼ਰਮਾ ਵੱਲੋਂ ਘਨੌਰ ਦੇ ਹਸਪਤਾਲ, ਸ਼ਮਸ਼ਾਨ ਘਾਟ ਅਤੇ ਗਊਸ਼ਾਲਾ ਵਿਖੇ ਰੁੱਖ ਲਗਾਉਣ ਉਪਰੰਤ ਕੀਤਾ ਗਿਆ। ਇਸ ਮੌਕੇ ਯੂਨੀਵਰਸਿਟੀ ਕਾਲਜ ਦੇ ਪ੍ਰਿੰਸੀਪਲ ਡਾ. ਲਖਬੀਰ ਸਿੰਘ ਗਿੱਲ ਅਤੇ ਪ੍ਰਿਤਪਾਲ ਸ਼ਰਮਾ ਵੀ ਉਨ੍ਹਾਂ ਦੇ ਨਾਲ ਸਨ।
ਉਨ੍ਹਾਂ ਕਿਹਾ ਕਿ ਅੱਜ ਸਾਡੇ ਪੰਜਾਬ ਸਾਰੇ ਭਾਰਤ ਦੀ ਹਵਾ ਅਤੇ ਪਾਣੀ ਪ੍ਰਦੂਸ਼ਿਤ ਹੋ ਚੁੱਕੀ ਹੈ। ਵਾਹਨਾਂ ਦੀ ਵਧਦੀ ਗਿਣਤੀ, ਫਰਿੱਜਾਂ ਅਤੇ ਏ.ਸੀ ਦੀ ਬਹੁਤਾਤ ਵਿੱਚ ਵਰਤੋਂ ਵਧਣ ਨਾਲ ਹਵਾ ਰੋਜ਼ਾਨਾ ਪ੍ਰਦੂਸ਼ਿਤ ਹੋ ਰਹੀ ਹੈ। ਇਸ ਲਈ ਰੁੱਖ ਲਗਾਉਣਾ ਸਮੇਂ ਦੀ ਲੋੜ ਹੈ। ਇਸੇ ਲੋੜ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਵੱਲੋਂ ਹਰ ਸਾਲ ਹਲਕਾ ਘਨੌਰ ਵਿੱਚ ਵੱਖ ਵੱਖ ਥਾਵਾਂ ਤੇ ਰੁੱਖ ਲਗਾਏ ਜਾਂਦੇ ਹਨ। ਸ਼ਰਮਾ ਨੇ ਕਿਹਾ ਕਿ ਥੋੜੇ ਸਮੇਂ ਬਾਅਦ ਆਉਣ ਵਾਲੇ ਮਾਨਸੂਨ ਦੇ ਸੀਜ਼ਨ ਵਿੱਚ ਹੁਣ ਲਗਾਏ ਬੂਟੇ ਆਸਾਨੀ ਨਾਲ ਚੱਲ ਜਾਣਗੇ। ਉਨ੍ਹਾਂ ਹੋਰ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵਾਤਾਵਰਨ ਦੀ ਸਾਂਭ ਸੰਭਾਲ ਲਈ ਵੱਧ ਤੋਂ ਵੱਧ ਰੁੱਖ ਲਗਾ ਕੇ ਘੱਟ ਤੋਂ ਘੱਟ ਪ੍ਰਦੂਸ਼ਣ ਪੈਦਾ ਕਰਨ।

ਫੋਟੋ ਗੈਲਰੀ – ਸਮਾਜ ਸੇਵੀ ਸੁਦੇਸ਼ ਸ਼ਰਮਾ ਅਤੇ ਹੋਰ ਮੈਂਬਰ ਪੌਦੇ ਲਗਾਉਂਦੇ ਹੋਏ।

More From Author

ਕੱਚਾ ਤੇਲ ਇੱਕ ਵਾਰ ਫਿਰ ਹੋਇਆ ਮਹਿੰਗਾ, ਭਾਰਤੀ ਪੈਟਰੋਲੀਅਮ ਕੰਪਨੀਆਂ ਨੂੰ ਪੈਟਰੋਲ ’ਤੇ 7/ਰੁਪਏ ਅਤੇ ਡੀਜ਼ਲ ’ਤੇ 25 /ਰੁਪਏ ਪ੍ਰਤੀ ਦਾ ਘਾਟਾ/ कच्चा तेल एक बार फिर हुआ महंगा, भारतीय पेट्रोलियम कंपनियों को पेट्रोल पर 7/ रुपये और डीजल पर 25/ रुपये प्रति लीटर का घाटा

ਸਵਰਗੀ ਆਈ.ਏ.ਐਸ. ਅਧਿਕਾਰੀ ਐਸ.ਕੇ. ਸਿਨਹਾ ਵੱਲੋਂ ਖਿੱਚੀਆਂ ਫੋਟੋਆਂ ਦੀ ਦੋ ਦਿਨਾਂ ਪ੍ਰਦਰਸ਼ਨੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ / स्वर्गीय आईएएस अधिकारी एस.के. सिन्हा द्वारा खींची गई तस्वीरों की दो दिवसीय प्रदर्शनी पंजाबी यूनिवर्सिटी पटियाला में

ਪੰਜਾਬੀ ਵਿਕੀਮੀਡੀਅਨਜ਼ ਯੂਜ਼ਰ ਗਰੁੱਪ ਦੀ ਦੋ ਰੋਜ਼ਾ ਵਰਕਸ਼ਾਪ ਵਿੱਚ ਅੰਤਰਰਾਸ਼ਟਰੀ ਮਾਹਿਰਾਂ ਵੱਲੋਂ ਟ੍ਰੇਨਿੰਗ

🚨 Breaking News 🚨….ਆਈ.ਆਰ.ਐਸ ਅਧਿਕਾਰੀ ਦੀ ਧੀ ਨਾਲ ਦਰਿੰਦਗੀ ਤੋਂ ਬਾਅਦ ਕਤਲ

Leave a Reply

Your email address will not be published. Required fields are marked *

Recent Posts