ਨਿਊਜੀਲੈਂਡ ਵਿਚ ਨਗਰ ਕੀਰਤਨ ਨੂੰ ਰੋਕਣ ਵਾਲੀਆਂ ਘਟਨਾਵਾਂ ਪ੍ਰਤੀ ਭਾਰਤ ਸਰਕਾਰ ਦਖਲ ਦੇਵੇ : ਪ੍ਰੋ. ਬਡੂੰਗਰ

ਪਟਿਆਲਾ 12 ਜਨਵਰੀ ()
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਨਿਊਜੀਲੈਂਡ ਵਿਚ ਕੱਢੇ ਜਾ ਰਹੇ ਨਗਰ ਕੀਰਤਨ ਨੂੰ ਮੁੜ ਤੋਂ ਰੋਕਣ ਦੀ ਸਖਤ ਸ਼ਬਦਾਂ ਵਿਚ ਨਿਖਧੀ ਕੀਤੀ। ਪ੍ਰੋ. ਬਡੂੰਗਰ ਨੇ ਕਿਹਾ ਕਿ ਨਿਊਜੀਲੈਂਡ ਵਿਚ ਨਗਰ ਕੀਰਤਨ ਨੂੰ ਰੋਕਿਆ ਜਾਣਾ ਵੱਡਾ ਚਿੰਤਾ ਦਾ ਵਿਸ਼ਾ ਹੈ। ਜਿਸ ਪ੍ਰਤੀ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਦਖਲ ਦੇਣ ਦੀ ਲੋੜ ਹੈ। ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਜਦੋਂ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਤਾਂ ਸਿੱਖ ਭਾਈਚਾਰੇ ਦੇ ਮਨਾਂ ਨੂੰ ਵੱਡੀ ਠੇਸ ਪਹੁੰਚਦੀ ਹੈ ਅਤੇ ਅਜਿਹਾ ਕਰਨ ਵਾਲੇ ਲੋਕਾਂ ਦੀ ਮਨਸ਼ਾ ਬਾਰੇ ਤਾਂ ਨਿਊਜੀਲੈਂਡ ਸਰਕਾਰ ਹੀ ਸਪੱਸ਼ਟ ਕਰ ਸਕਦੀ। ਪਰ ਫੇਰ ਵਿਦੇਸ਼ ਦੌਰਿਆਂ ਤੇ ਰਹਿਣ ਵਾਲੇ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਨੂੰ ਵੀ ਅਜਿਹੀਆਂ ਘਟਨਾਵਾਂ ਪ੍ਰਤੀ ਸੰਜੀਦਾ ਰਵੱਈਆ ਰੱਖ ਕੇ ਦੇਸ਼ ਵਿਦੇਸ਼ ਅਤੇ ਪੰਜਾਬ ਵਿਚ ਬੈਠੇ ਸਿੱਖ ਭਾਈਚਾਰੇ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਅਜਿਹੀਆਂ ਘਟਨਾਵਾਂ ਪ੍ਰਤੀ ਕੇਂਦਰ ਸਰਕਾਰ ਕਿਸ ਤਰ੍ਹਾਂ ਦੇ ਕਦਮ ਚੁੱਕ ਰਹੀ ਹੈ। ਪ੍ਰੋ. ਬਡੂੰਗਰ ਨੇ ਦੇਸ਼ ਦੇ ਪ੍ਰਧਾਨ ਮੰਤਰੀ ਤੋਂ ਅਪੀਲ ਕਰਦਿਆਂ ਕਿਹਾ ਕਿ ਸਿੱਖ ਕੌਮ ਅਤੇ ਸਿੱਖ ਭਾਈਚਾਰੇ ਸਮੇਤ ਪੰਜਾਬ ਤੇ ਪੰਜਾਬੀਆਂ ਦੀਆਂ ਭਾਵਨਾਵਾਂ ਜੁੜੀਆਂ ਅਜਿਹੀਆਂ ਘਟਨਾਵਾਂ ਦਾ ਗੰਭੀਰ ਨੋਟਿਸ ਲੈ ਕੇ ਨਿਊਜੀਲੈਂਡ ਸਰਕਾਰ ਨੂੰ ਜਵਾਬ ਦੇਣ ਬਣਾਉਣਾ ਚਾਹੀਦਾ ਹੈ। ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਕਿਹਾ ਕਿ ਇਸ ਪਹਿਲਾਂ ਕਿ ਨਗਰ ਕੀਰਤਨ ਨੂੰ ਵਾਰ ਵਾਰ ਰੋਕੇ ਜਾਣ ਨਾਲ ਇਹ ਮਸਲਾ ਧਾਰਮਕ ਮਸਲਾ ਬਣੇ। ਜਿਸ ਨਾਲ ਸਿੱਖ ਭਾਈਚਾਰੇ ਦਾ ਵੱਡੇ ਵਿਰੋਧ ਦਾ ਸਾਹਮਣਾ ਕਰਨਾ ਪਵੇ ਅਜਿਹੀਆਂ ਘਟਨਾਵਾਂ ਰੋਕੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਦੇ ਲੋਕ ਗੁਰੂ ਸਾਹਿਬ ਦੇ ਫਲਸਫੇ ਸਬਰ, ਸੰਤੋਖ ਤੇ ਸਿਦਕ ਵਿਚ ਰਹਿਣ ਵਾਲੇ ਹਨ, ਉਨ੍ਹਾਂ ਦੀਆਂ ਸੰਵੇਦਨਾਵਾਂ ’ਤੇ ਅਜਿਹੀ ਸੱਟ ਨਹੀਂ ਵੱਜਣੀ ਚਾਹੀਦੀ।

ਫੋਟੋ : ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ।

More From Author

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ‘ਸਾਡਾ ਪਟਿਆਲਾ, ਅਸੀ ਸਵਾਰੀਏ’ ਤਹਿਤ ਸਾਰੇ 60 ਵਾਰਡਾਂ ‘ਚ ਸਫਾਈ ਮੁਹਿੰਮ ਦਾ ਐਲਾਨ

ਸਰਾਫਾ ਵੈਲਫੇਅਰ ਐਸੋਸੀਏਸ਼ਨ ਦੀ ਨਵੀਂ ਟੀਮ ਦਾ ਹੋਇਆ ਗਠਨ

Leave a Reply

Your email address will not be published. Required fields are marked *