ਬਾਲੀਵੁੱਡ ਗਾਇਕ ਬੀ ਪ੍ਰੇਕ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਬਾਲੀਵੁੱਡ ਗਾਇਕ ਬੀ ਪ੍ਰੇਕ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

(17 ਜਨਵਰੀ 26 – ਜਸਵਿੰਦਰ ਜੁਲਕਾ ਨਿਊਜ ਰੂਮ) ਬਾਲੀਵੁੱਡ ਗਾਇਕ ਬੀ ਪ੍ਰੇਕ ਨੂੰ ਜਾਨੋਂ ਮਾਰਨ ਦੀ ਧਮਕੀ ਮਿਲਣ ਦੀ ਖਬਰ ਸਾਹਮਣੇ ਆਈ ਹੈ। ਇਹ ਧਮਕੀ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਆਰਜੂ ਬਿਸ਼ਨੋਈ ਦੂਆਰਾ ਦਿੱਤੀ ਗਈ ਹੈ ਅਤੇ 10 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ, ਅਤੇ ਮੰਗ ਪੂਰੀ ਨਾ ਹੋਣ ‘ਤੇ ਗੰਭੀਰ ਨਤੀਜੇ ਭੁਗਤਣ ਦੀ ਚੇਤਾਵਨੀ ਦਿੱਤੀ ਹੈ। ਜਿਸ ਤੋਂ ਬਾਅਦ ਇਸ ਦੀ ਸ਼ਿਕਾਇਤ ਮੋਹਾਲੀ ਦੇ ਐਸ.ਐਸ.ਪੀ ਕੋਲ ਦਰਜ ਕਰਵਾਈ ਗਈ ਹੈ ਅਤੇ ਹੁਣ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮੋਹਾਲੀ ਪੁਲਿਸ ਕੋਲ ਦਰਜ ਕੀਤੀ ਸ਼ਿਕਾਇਤ ਅਨੁਸਾਰ ਬੀ ਪ੍ਰੇਕ ਨਾਲ ਜੁੜੇ ਪੰਜਾਬੀ ਗਾਇਕ ਦਿਲਨੂਰ ਨੂੰ ਇਹ ਧਮਕੀ ਭਰੀ ਕਾਲ ਆਈ ਹੈ। ਸ਼ਿਕਾਇਤ ਅਨੁਸਾਰ ਦਿਲਨੂਰ ਨੂੰ ਪਹਿਲਾਂ 5 ਜਨਵਰੀ ਨੂੰ ਇੱਕ ਕਾਲ ਆਈ ਸੀ। ਪਰ ਉਸ ਸਮੇਂ ਉਹ ਜਵਾਬ ਨਹੀਂ ਦੇ ਸਕਿਆ। ਅਗਲੇ ਦਿਨ 6 ਜਨਵਰੀ ਨੂੰ ਦਿਲਨੂਰ ਨੂੰ ਫੇਰ ਇੱਕ ਵਿਦੇਸ਼ੀ ਨੰਬਰ ਤੋਂ ਕਾਲ ਆਈ। ਪਰ ਇਹ ਕਾਲ ਸ਼ੱਕੀ ਲੱਗਣ ਤੇ ਉਸਨੇ ਤੁਰੰਤ ਡਿਸਕਨੈਕਟ ਕਰ ਦਿੱਤੀ। ਥੋੜ੍ਹੀ ਦੇਰ ਬਾਅਦ ਉਸਨੂੰ ਉਸੇ ਨੰਬਰ ਤੋਂ ਇੱਕ ਵਾਇਸ ਮੈਸੇਜ ਮਿਲਿਆ। ਆਡੀਓ ਵਾਇਸ ਮੈਸੇਜ ਵਿੱਚ ਕਾਲ ਕਰਨ ਵਾਲੇ ਨੇ ਕਥਿਤ ਤੌਰ ‘ਤੇ ਆਪਣੀ ਪਛਾਣ ਆਰਜੂ ਬਿਸ਼ਨੋਈ ਵਜੋਂ ਕੀਤੀ ਅਤੇ ਬੀ ਪ੍ਰੇਕ ਤੋਂ 10 ਕਰੋੜ ਰੁਪਏ ਦੀ ਮੰਗ ਕੀਤੀ। ਕਾਲ ਕਰਨ ਵਾਲੇ ਨੇ ਚੇਤਾਵਨੀ ਦਿੱਤੀ ਕਿ ਜੇਕਰ ਮੰਗ ਪੂਰੀ ਨਹੀਂ ਕੀਤੀ ਗਈ, ਤਾਂ ਇੱਕ ਹਫ਼ਤੇ ਦੇ ਅੰਦਰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਇਸ ਧਮਕੀ ਭਾਰੀ ਕਾਲ ਤੋਂ ਬਾਦ ਸ਼ਿਕਾਇਤ ਦੇ ਹਿੱਸੇ ਵਜੋਂ ਇਹ ਵਾਇਸ ਮੈਸੇਜ ਪੁਲਿਸ ਨਾਲ ਸਾਂਝਾ ਕੀਤਾ ਗਿਆ ਹੈ। ਘਟਨਾ ਤੋਂ ਬਾਅਦ ਦਿਲਨੂਰ ਨੇ ਮੋਹਾਲੀ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸ.ਐਸ.ਪੀ) ਨੂੰ ਇੱਕ ਲਿਖਤੀ ਸ਼ਿਕਾਇਤ ਸੌਂਪੀ ਹੈ। ਮੋਹਾਲੀ ਪੁਲਿਸ ਨੇ ਸ਼ਿਕਾਇਤ ਮਿਲਣ ਤੋਂ ਬਾਅਦ ਗੰਭੀਰਤਾ ਨਾਲ ਇਸ ਮਸਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

More From Author

ਕੱਚਾ ਤੇਲ ਇੱਕ ਵਾਰ ਫਿਰ ਹੋਇਆ ਮਹਿੰਗਾ, ਭਾਰਤੀ ਪੈਟਰੋਲੀਅਮ ਕੰਪਨੀਆਂ ਨੂੰ ਪੈਟਰੋਲ ’ਤੇ 7/ਰੁਪਏ ਅਤੇ ਡੀਜ਼ਲ ’ਤੇ 25 /ਰੁਪਏ ਪ੍ਰਤੀ ਦਾ ਘਾਟਾ/ कच्चा तेल एक बार फिर हुआ महंगा, भारतीय पेट्रोलियम कंपनियों को पेट्रोल पर 7/ रुपये और डीजल पर 25/ रुपये प्रति लीटर का घाटा

ਸਵਰਗੀ ਆਈ.ਏ.ਐਸ. ਅਧਿਕਾਰੀ ਐਸ.ਕੇ. ਸਿਨਹਾ ਵੱਲੋਂ ਖਿੱਚੀਆਂ ਫੋਟੋਆਂ ਦੀ ਦੋ ਦਿਨਾਂ ਪ੍ਰਦਰਸ਼ਨੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ / स्वर्गीय आईएएस अधिकारी एस.के. सिन्हा द्वारा खींची गई तस्वीरों की दो दिवसीय प्रदर्शनी पंजाबी यूनिवर्सिटी पटियाला में

ਫਿਲਮ ਅਦਾਕਾਰਾ ਮੈਂਡੀ ਤੱਖਰ ਦਾ ਹੋਇਆ ਤਲਾਕ

ਡਾ.ਬਲਬੀਰ ਸਿੰਘ ਵੱਲੋਂ 13 ਲੋੜਵੰਦ ਪਰਿਵਾਰਾਂ ਨੂੰ 10 ਲੱਖ ਦੀ ਮਾਲੀ ਸਹਾਇਤਾ

Leave a Reply

Your email address will not be published. Required fields are marked *

Recent Posts