ਡਾ.ਬਲਬੀਰ ਸਿੰਘ ਵੱਲੋਂ 13 ਲੋੜਵੰਦ ਪਰਿਵਾਰਾਂ ਨੂੰ 10 ਲੱਖ ਦੀ ਮਾਲੀ ਸਹਾਇਤਾ

ਡਾ.ਬਲਬੀਰ ਸਿੰਘ ਵੱਲੋਂ 13 ਲੋੜਵੰਦ ਪਰਿਵਾਰਾਂ ਨੂੰ 10 ਲੱਖ ਦੀ ਮਾਲੀ ਸਹਾਇਤਾ

ਹਰ ਗ਼ਰੀਬ ਦੇ ਸਿਰ ‘ਤੇ ਛੱਤ” ਵਾਅਦਾ ਨਹੀਂ, ਸਰਕਾਰ ਦੀ ਨੀਅਤ : ਡਾ. ਬਲਬੀਰ ਸਿੰਘ*

(ਪਟਿਆਲਾ 18 ਜਨਵਰੀ: ਜਸਵਿੰਦਰ ਜੁਲਕਾ ਨਿਊਜ਼ ਰੂਮ) ਪੰਜਾਬ ਸਰਕਾਰ ਵੱਲੋਂ ਗ਼ਰੀਬ ਅਤੇ ਲੋੜਵੰਦ ਵਰਗਾਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਖੇਤਰ ਵਿੱਚ 13 ਲੋੜਵੰਦ ਪਰਿਵਾਰਾਂ ਨੂੰ ਪੱਕੇ ਘਰ ਬਣਾਉਣ ਲਈ 10 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਵੰਡੇ। ਇਸ ਮੌਕੇ ਉਨ੍ਹਾਂ ਕਿਹਾ ਕਿ “ਹਰ ਗ਼ਰੀਬ ਦੇ ਸਿਰ ‘ਤੇ ਛੱਤ” ਸਿਰਫ਼ ਇੱਕ ਵਾਅਦਾ ਨਹੀਂ। ਸਗੋਂ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਪੱਕੀ ਨੀਅਤ ਅਤੇ ਸੋਚ ਦਾ ਪ੍ਰਤੀਕ ਹੈ।

ਡਾ. ਬਲਬੀਰ ਨੇ ਕਿਹਾ ਕਿ ਗ਼ਰੀਬ ਪਰਿਵਾਰਾਂ ਲਈ ਪੱਕਾ ਘਰ ਸਿਰਫ਼ ਇੱਟਾਂ ਅਤੇ ਸੀਮਿੰਟ ਨਾਲ ਬਣੀ ਇਕ ਇਮਾਰਤ ਨਹੀਂ ਹੁੰਦੀ, ਸਗੋਂ ਸੁਖਦ ਭਵਿੱਖ ਦੀ ਨੀਂਹ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹੈ, ਕਿ ਸੂਬੇ ਦਾ ਕੋਈ ਵੀ ਗ਼ਰੀਬ ਪਰਿਵਾਰ ਬਿਨਾਂ ਛੱਤ ਦੇ ਨਾ ਰਹੇ। ਇਸ ਦਿਸ਼ਾ ਵਿੱਚ ਲੋੜਵੰਦ ਪਰਿਵਾਰਾਂ ਦੀ ਪਛਾਣ ਕਰਕੇ ਉਨ੍ਹਾਂ ਤੱਕ ਸਿੱਧੀ ਮਦਦ ਪਹੁੰਚਾਈ ਜਾ ਰਹੀ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਆਪ ਪਾਰਟੀ ਨੇ ਸਿੱਖਿਆ, ਸਿਹਤ, ਰੋਜ਼ਗਾਰ ਅਤੇ ਸਮਾਜਿਕ ਭਲਾਈ ਦੇ ਖੇਤਰਾਂ ਵਿੱਚ ਅਹਿਮ ਕਦਮ ਚੁੱਕੇ ਹਨ। ਗ਼ਰੀਬਾਂ ਲਈ ਘਰ ਮੁਹੱਈਆ ਕਰਵਾਉਣਾ ਇਸੇ ਸੋਚ ਦਾ ਅਹਿਮ ਹਿੱਸਾ ਹੈ। ਡਾ. ਬਲਬੀਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਇੱਕ ਨਵੇਂ ਦੌਰ ਵਿੱਚ ਦਾਖ਼ਲ ਹੋ ਚੁੱਕਾ ਹੈ ਅਤੇ ਪੰਜਾਬ ਨੂੰ ਹਰ ਪੱਖੋਂ ਮਜ਼ਬੂਤ, ਖੁਸ਼ਹਾਲ ਅਤੇ ਰੰਗਲਾ ਬਣਾਉਣ ਦਾ ਸਫ਼ਰ ਜਾਰੀ ਹੈ। ਇਸ ਮੌਕੇ ਲਾਭਪਾਤਰੀ ਪਰਿਵਾਰਾਂ ਨੇ ਪੰਜਾਬ ਸਰਕਾਰ ਅਤੇ ਡਾ. ਬਲਬੀਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸਹਾਇਤਾ ਨਾਲ ਉਨ੍ਹਾਂ ਦਾ ਸਾਲਾਂ ਪੁਰਾਣਾ ਸੁਪਨਾ ਪੂਰਾ ਹੋਣ ਜਾ ਰਿਹਾ ਹੈ। ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਪੰਜਾਬ ਸਰਕਾਰ ਦੇ ਇਹ ਉਪਰਾਲੇ ਗ਼ਰੀਬ ਵਰਗ ਦੀ ਜ਼ਿੰਦਗੀ ਵਿੱਚ ਵੱਡਾ ਬਦਲਾਅ ਲਿਆਉਣਗੇ।

More From Author

ਬਾਲੀਵੁੱਡ ਗਾਇਕ ਬੀ ਪ੍ਰੇਕ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

श्री कल्याणी माता गौशाला चैरिटेबल ट्रस्ट द्वारा नगर की धार्मिक-सामाजिक संस्थाओं की संयुक्त सभा आयोजित

Leave a Reply

Your email address will not be published. Required fields are marked *