ਗਊਵੰਸ਼ ਸੇਵਾ ਧਾਮ ਵਿਖੇ ਗਊ ਭਲਾਈ ਕੈਂਪ ਆਯੋਜਿਤ
ਪਟਿਆਲਾ, 21 ਜਨਵਰੀ (ਸ਼ਵਿੰਦਰ ਕੌਰ ਨਿਊਜ ਰੂਮ) – ਪਸ਼ੂ ਪਾਲਣ ਵਿਭਾਗ ਪੰਜਾਬ ਵਲੋਂ ਕੈਬਨਿਟ ਮੰਤਰੀ ਪਸ਼ੂ ਪਾਲਣ ਵਿਭਾਗ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਦੀ ਰਹਿਨੁਮਾਈ, ਡਾਇਰੈਕਟਰ ਡਾ. ਪਰਮਦੀਪ ਸਿੰਘ ਵਾਲੀਆ ਦੀ ਅਗਵਾਈ ਹੇਠ ਬੀਮਾਰ, ਜ਼ਖਮੀ ਅਤੇ ਬੇਸਹਾਰਾ ਗਊਆਂ ਦੀ ਸੇਵਾ ਸੰਭਾਲ ਕਰ ਰਹੇ ਗਊਵੰਸ਼ ਸੇਵਾ ਧਾਮ ਦਰਸ਼ਨ ਸਿੰਘ ਨਗਰ ਵਿਖੇ ਪਸ਼ੂ ਪਾਲਣ ਵਿਭਾਗ ਵਲੋਂ ਗਊ ਭਲਾਈ ਕੈਂਪ ਆਯੋਜਿਤ ਕੀਤਾ ਗਿਆ। ਇਹ ਕੈਂਪ ਪੰਜਾਬ ਗਊ ਸੇਵਾ ਕਮਿਸ਼ਨ ਦੇ ਸਹਿਯੋਗ ਨਾਲ ਲਾਇਆ ਗਿਆ, ਜਿਸ ਵਿਚ 25 ਹਜ਼ਾਰ ਦੀਆਂ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਵਿਕਰਮਜੀਤ ਸਿੰਘ, ਸਹਾਇਕ ਡਾਇਰੈਕਟਰ ਡਾ. ਰਜਨੀਕ ਭੋਰਾ, ਸਹਾਇਕ ਡਾਇਰੈਕਟਰ ਡਾ. ਸੁਨਿੰਦਰ ਕੌਰ, ਵੈਟਰਨਰੀ ਅਫਸਰ ਡਾ. ਜਤਿੰਦਰ ਸਿੰਘ, ਵੈਟਰਨਰੀ ਇੰਸਪੈਕਟਰ ਜਗਮੋਹਨ ਸਿੰਘ, ਬੀਰ ਦਵਿੰਦਰ ਸਿੰਘ ਅਤੇ ਰਾਜ ਕੁਮਾਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਗਊ ਧਾਮ ਦੇ ਸੰਚਾਲਕ ਅਤੇ ਫਾਊਂਡਰ ਜੰਗ ਸਿੰਘ ਨੇ ਕਿਹਾ ਕਿ ਇਸ ਕੈਂਪ ਦੇ ਆਯੋਜਨ ਨਾਲ ਗਊਸ਼ਾਲਾ ਨੂੰ ਬਹੁਤ ਵੱਡਾ ਲਾਭ ਮਿਲਿਆ ਹੈ। ਗਊਆਂ ਨੂੰ ਜ਼ਰੂਰੀ ਦਵਾਈਆਂ ਮਿਲੀਆਂ ਹਨ। ਉਨ੍ਹਾਂ ਇਸ ਲਈ ਵਿਭਾਗ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਗਊਸ਼ਾਲਾ ਵਿਚ ਬੀਮਾਰ, ਜ਼ਖਮੀ ਅਤੇ ਬੇਸਹਾਰਾ ਗਊਆਂ ਹਨ। ਗਊ ਭਗਤਾਂ ਦੇ ਸਹਿਯੋਗ ਨਾਲ ਇਹ ਗਊਸ਼ਾਲਾ ਚਲਾਈ ਜਾ ਰਹੀ ਹੈ। ਇਸ ਮੌਕੇ ਟਰੀਟਮੈਂਟ ਇੰਚਾਰਜ ਵਿਸ਼ਨੂੰ ਸ਼ਰਮਾ, ਵਾਈਸ ਪ੍ਰਧਾਨ ਸੁਰਜੀਤ ਸਿੰਘ, ਜੁਆਇੰਟ ਕੈਸ਼ੀਅਰ ਵਿਪਨ ਸੂਦ, ਗੋਲਕ ਇੰਚਾਰਜ ਬਲਦੇਵ ਰਾਜ, ਕੈਸ਼ੀਅਰ ਲਵਕੇਸ਼ ਉਪਲ, ਘਨਸ਼ਿਆਮ ਤਿਵਾੜੀ ਅਤੇ ਵੱਡੀ ਗਿਣਤੀ ਵਿਚ ਗਊਭਗਤ ਹਾਜ਼ਰ ਸਨ।
ਫੋਟੋ ਗੈਲਰੀ – ਗਊ ਸੇਵਾ ਧਾਮ ਵਿਖੇ ਆਯੋਜਿਤ ਗਊ ਭਲਾਈ ਕੈਂਪ ਦਾ ਦ੍ਰਿਸ਼।

More From Author

ਕੱਚਾ ਤੇਲ ਇੱਕ ਵਾਰ ਫਿਰ ਹੋਇਆ ਮਹਿੰਗਾ, ਭਾਰਤੀ ਪੈਟਰੋਲੀਅਮ ਕੰਪਨੀਆਂ ਨੂੰ ਪੈਟਰੋਲ ’ਤੇ 7/ਰੁਪਏ ਅਤੇ ਡੀਜ਼ਲ ’ਤੇ 25 /ਰੁਪਏ ਪ੍ਰਤੀ ਦਾ ਘਾਟਾ/ कच्चा तेल एक बार फिर हुआ महंगा, भारतीय पेट्रोलियम कंपनियों को पेट्रोल पर 7/ रुपये और डीजल पर 25/ रुपये प्रति लीटर का घाटा

ਸਵਰਗੀ ਆਈ.ਏ.ਐਸ. ਅਧਿਕਾਰੀ ਐਸ.ਕੇ. ਸਿਨਹਾ ਵੱਲੋਂ ਖਿੱਚੀਆਂ ਫੋਟੋਆਂ ਦੀ ਦੋ ਦਿਨਾਂ ਪ੍ਰਦਰਸ਼ਨੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ / स्वर्गीय आईएएस अधिकारी एस.के. सिन्हा द्वारा खींची गई तस्वीरों की दो दिवसीय प्रदर्शनी पंजाबी यूनिवर्सिटी पटियाला में

ਰੈਡੀਮੇਡ ਗਾਰਮੈਂਟ ਵਪਾਰੀ ਵੱਧ ਤੋਂ ਵੱਧ ਜੀ.ਐਸ.ਟੀ ਨੰਬਰ ਅਪਲਾਈ ਕਰਨ – ਨਰੇਸ਼ ਸਿੰਗਲਾ

2018 बैच के आई.ए.एस. अधिकारी वरजीत वालीआ ने पटियाला के डिप्टी कमिश्नर का पद संभाला

Leave a Reply

Your email address will not be published. Required fields are marked *

Recent Posts