ਡਿਪਟੀ ਕਮਿਸ਼ਨਰ ਵੱਲੋਂ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਦੇ ਨਵ ਨਿਰਮਾਣ ਕਾਰਜਾਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਦੇ ਨਵ ਨਿਰਮਾਣ ਕਾਰਜਾਂ ਦਾ ਜਾਇਜ਼ਾ

ਵਿਕਾਸ ਕੰਮਾਂ ਸਬੰਧੀ ਐਡਵਾਈਜਰੀ ਮੈਨੇਜਿੰਗ ਕਮੇਟੀ ਦੇ ਮੈਂਬਰਾਂ ਨਾਲ ਪਲੇਠੀ ਬੈਠਕ

ਮਾਤਾ ਸ੍ਰੀ ਕਾਲੀ ਦੇਵੀ ਮੰਦਰ ਦੇ ਨਵੀਨੀਕਰਨ ਪ੍ਰਾਜੈਕਟ ਤੇਜੀ ਨਾਲ ਮੁਕੰਮਲ ਕਰਵਾਉਣ ਲਈ ਲਗਾਤਾਰ ਕੀਤੀਆਂ ਜਾਣਗੀਆਂ ਬੈਠਕਾਂ- ਵਰਜੀਤ ਵਾਲੀਆ

(ਪਟਿਆਲਾ 27 ਜਨਵਰੀ – ਜਸਵਿੰਦਰ ਜੁਲਕਾ ਨਿਊਜ ਰੂਮ ) ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਦੇ ਨਵੀਨੀਕਰਨ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਮੰਦਰ ਦੀ ਐਡਵਾਈਜਰੀ ਮੈਨੇਜਿੰਗ ਕਮੇਟੀ ਦੇ ਮੈਂਬਰਾਂ ਸੀ.ਏ.ਅਜੇ ਅਲੀਪੁਰੀਆ ਤੇ ਸੰਜੇ ਸਿੰਗਲਾ ਨਾਲ ਆਪਣੀ ਪਲੇਠੀ ਬੈਠਕ ਕੀਤੀ। ਇਸ ਮੌਕੇ ਏ.ਡੀ.ਸੀ (ਜ) ਸਿਮਰਪ੍ਰੀਤ ਕੌਰ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਿੱਥੇ ਖ਼ੁਦ ਮੰਦਰ ਦੇ ਨਵ ਨਿਰਮਾਣ ਕਾਰਜਾਂ ਦੀ ਲਗਾਤਾਰ ਨਿਗਰਾਨੀ ਕਰ ਰਹੇ ਹਨ, ਉਥੇ ਉਹ ਖ਼ੁਦ ਵੀ ਸਾਰੇ ਵਿਭਾਗਾਂ ਨੂੰ ਨਾਲ ਲੈਕੇ ਜਲਦੀ ਹੀ ਮੰਦਰ ਦਾ ਦੌਰਾ ਕਰਕੇ ਐਡਵਾਈਜਰੀ ਕਮੇਟੀ ਦੇ ਮੈਂਬਰਾਂ ਨਾਲ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲੈਣਗੇ। ਕਮੇਟੀ ਮੈਂਬਰਾਂ ਸੀ.ਏ.ਅਜੇ ਅਲੀਪੁਰੀਆ ਅਤੇ ਸੰਜੇ ਸਿੰਗਲਾ ਨੇ ਦੱਸਿਆ ਕਿ ਮੰਦਰ ਦੇ ਨਿਰਮਾਣ ਕਾਰਜਾਂ ਨੂੰ ਮੁਕੰਮਲ ਕਰਨ ਲਈ ਇੱਕ ਸਾਲ ਦਾ ਸਮਾਂ ਮਿਥਿਆ ਗਿਆ ਹੈ ਤਾਂ ਕਿ ਇਸ ਮੰਦਰ ਵਿਖੇ ਆਉਣ ਵਾਲੇ ਸ਼ਰਧਾਲੂਆਂ ਨੂੰ ਸ਼ਾਨਦਾਰ ਮੰਦਿਰ ਦੇ ਦਰਸ਼ਨ ਹੋ ਸਕਣ। ਜਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਸ੍ਰੀ ਕਾਲੀ ਮਾਤਾ ਮੰਦਰ ਦੇ ਨਵੀਨੀਕਰਨ ਲਈ ਕਰੀਬ 75 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੂਰੂਆਤ ਕੀਤੀ ਗਈ ਸੀ।

ਵਰਜੀਤ ਵਾਲੀਆ ਨੇ ਦੱਸਿਆ ਕਿ ਕਾਲੀ ਦੇਵੀ ਮੰਦਰ ਨੂੰ ਨਵਾਂ ਰੂਪ ਦੇਣ ਲਈ ਇਨ੍ਹਾਂ ਪ੍ਰਾਜੈਕਟਾਂ ਵਿੱਚ ਮੰਦਰ ਦੇ ਸਰੋਵਰ ਸਾਫ ਨਹਿਰੀ ਪਾਣੀ ਦੀ ਸਪਲਾਈ ਦੇਣ ਲਈ ਪਾਈਪ ਲਾਈਨ ਪਾਉਣ ਦਾ ਕੰਮ ਮੁਕੰਮਲ ਹੋ ਗਿਆ ਹੈ ਅਤੇ ਸ਼ਰਧਾਲੂਆਂ ਤੇ ਨੇੜਲੇ ਇਲਾਕਿਆਂ ਦੇ ਵਸਨੀਕਾਂ ਦੀ ਸਹੂਲਤ ਲਈ ਮੰਦਰ ਦੇ ਅੰਦਰ ਸ਼ੁਰੂ ਹੋਇਆ ਆਮ ਆਦਮੀ ਕਲੀਨਿਕ ਬਿਹਤਰ ਢੰਗ ਨਾਲ ਮੈਡੀਕਲ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ।

More From Author

ਕੱਚਾ ਤੇਲ ਇੱਕ ਵਾਰ ਫਿਰ ਹੋਇਆ ਮਹਿੰਗਾ, ਭਾਰਤੀ ਪੈਟਰੋਲੀਅਮ ਕੰਪਨੀਆਂ ਨੂੰ ਪੈਟਰੋਲ ’ਤੇ 7/ਰੁਪਏ ਅਤੇ ਡੀਜ਼ਲ ’ਤੇ 25 /ਰੁਪਏ ਪ੍ਰਤੀ ਦਾ ਘਾਟਾ/ कच्चा तेल एक बार फिर हुआ महंगा, भारतीय पेट्रोलियम कंपनियों को पेट्रोल पर 7/ रुपये और डीजल पर 25/ रुपये प्रति लीटर का घाटा

ਸਵਰਗੀ ਆਈ.ਏ.ਐਸ. ਅਧਿਕਾਰੀ ਐਸ.ਕੇ. ਸਿਨਹਾ ਵੱਲੋਂ ਖਿੱਚੀਆਂ ਫੋਟੋਆਂ ਦੀ ਦੋ ਦਿਨਾਂ ਪ੍ਰਦਰਸ਼ਨੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ / स्वर्गीय आईएएस अधिकारी एस.के. सिन्हा द्वारा खींची गई तस्वीरों की दो दिवसीय प्रदर्शनी पंजाबी यूनिवर्सिटी पटियाला में

वंदे मातरम् भारत का एक अत्यंत गौरवशाली और ऐतिहासिक गीत है।

ਭਾਜਪਾ ਵੱਲੋਂ ਵਿਕਸਿਤ ਭਾਰਤ ਰੁਜ਼ਗਾਰ ਅਤੇ ਆਜੀਵਿਕਾ ਮਿਸ਼ਨ ਤਹਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ

Leave a Reply

Your email address will not be published. Required fields are marked *

Recent Posts