ਪ੍ਰਧਾਨ ਮੰਤਰੀ ਦਾ ਦੌਰਾ ਪੰਜਾਬ ਪ੍ਰਤੀ ਸੰਜੀਦਗੀ ਦਾ ਸੂਚਕ – ਅਸ਼ਵਨੀ ਸ਼ਰਮਾ

ਪ੍ਰਧਾਨ ਮੰਤਰੀ ਦਾ ਦੌਰਾ ਪੰਜਾਬ ਪ੍ਰਤੀ ਸੰਜੀਦਗੀ ਦਾ ਸੂਚਕ: ਅਸ਼ਵਨੀ ਸ਼ਰਮ

ਰਵਿੰਦਰ ਸਿੰਘ ਗਿੰਨੀ ਢਿੱਲੋਂ ਦੇ ਘਰ ਪੁੱਜੇ ਅਸ਼ਵਨੀ ਸ਼ਰਮਾ
(ਪਟਿਆਲਾ, 30 ਜਨਵਰੀ: ਜਸਵਿੰਦਰ ਜੁਲਕਾ ਨਿਊਜ ਰੂਮ) ਭਾਰਤੀ ਜਨਤਾ ਪਾਰਟੀ ਦੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇਕਿਹਾ ਹੈ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ 1 ਫਰਵਰੀ ਦਾ ਪੰਜਾਬ ਦੌਰਾ ਪੰਜਾਬ ਪ੍ਰਤੀ ਉਹਨਾਂ ਦੀ ਸੰਜੀਦਗੀ ਦਾ ਸੂਚਕ ਹੈ। ਇਥੇ ਭਾਜਪਾ ਦੇ ਘਾਗ ਆਗੂ ਰਵਿੰਦਰ ਸਿੰਘ ਗਿੰਨੀ ਢਿੱਲੋਂ ਦੇ ਗ੍ਰਹਿ ਵਿਖੇ ਪਹੁੰਚੇ ਅਸ਼ਵਨੀ ਸ਼ਰਮਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਹਮੇਸ਼ਾ ਹੀ ਪੰਜਾਬ ਦੀ ਭਲਾਈ, ਵਿਕਾਸ ਤੇ ਤਰੱਕੀ ਵਾਸਤੇ ਵਚਨਬੱਧ ਹਨ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਦਿਸ਼ਾ ਨਿਰਦੇਸ਼ਨ ਹੇਠ ਹੀ ਪੰਜਾਬ ਭਾਜਪਾ ਦੀ ਟੀਮ ਸੂਬੇ ਦੀ ਤਰੱਕੀ ਤੇ ਵਿਕਾਸ ਵਾਸਤੇ ਕੰਮ ਕਰ ਰਹੀ ਹੈ।
ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਦੌਰੇ ਨੂੰ ਲੈ ਕੇ ਪੰਜਾਬੀਆਂ ਵਿਚ ਬਹੁਤ ਵੱਡਾ ਉਤਸ਼ਾਹ ਹੈ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਹਮੇਸ਼ਾ ਹੀ ਪੰਜਾਬੀਆਂ ਖਾਸ ਤੌਰ ’ਤੇ ਸਿੱਖਾਂ ਦੀ ਬੇਹਤਰੀ ਵਾਸਤੇ ਕੰਮ ਕਰਦੇ ਰਹੇ ਹਨ ਅਤੇ ਕਰਤਾਰਪੁਰ ਸਾਹਿਬ ਲਾਂਘੇ ਦੀ ਸਥਾਪਨਾ ਤੇ ’ਵੀਰ ਬਾਲ ਦਿਵਸ’ ਨੂੰ ਮਨਾਉਣਾ ਇਸ ਗੱਲ ਦਾ ਸੂਚਕ ਹੈ। ਉਹਨਾਂ ਨੇ ਇਸ ਮੌਕੇ ਰਵਿੰਦਰ ਸਿੰਘ ਗਿੰਨੀ ਢਿੱਲੋਂ ਨਾਲ ਉਹਨਾਂ ਦੇ ਮਾਤਾ ਜੀ ਦੇ ਅਕਾਲ ਚਲਾਣੇ ’ਤੇ ਦੁੱਖ ਵੀ ਸਾਂਝਾ ਕੀਤਾ ਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ ਅਤੇ ਵਿਛੜੀ ਰੂਹ ਨੂੰ ਪਰਮਾਤਮਾ ਦੇ ਚਰਨਾਂ ਵਿਚ ਨਿਵਾਸ ਬਖਸ਼ਿਸ਼ ਕਰਨ।
ਸ੍ਰੀ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਚਾਹੁੰਦੇ ਹਨ ਕਿ ਇਸ ਵਾਰ 2027 ਵਿਚ ਭਾਜਪਾ ਨੂੰ ਮੌਕਾ ਦਿੱਤਾ ਜਾਵੇ ਤੇ ਇਸ ਵਾਸਤੇ ਸਾਰੇ ਲੋਕ ਤਿਆਰ ਬਰ ਤਿਆਰ ਹਨ।
ਕੈਪਸ਼ਨ: ਰਵਿੰਦਰ ਸਿੰਘ ਗਿੰਨੀ ਢਿੱਲੋਂ ਦੇ ਗ੍ਰਹਿ ਵਿਖੇ ਗੱਲਬਾਤ ਕਰਦੇ ਹੋਏ ਅਸ਼ਵਨੀ ਸ਼ਰਮਾ।

More From Author

Spectacular Beating Retreat 2026

ਵੀਰ ਹਕੀਕਤ ਰਾਏ ਸਕੂਲ ਵਿੱਖੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਪ੍ਰਦਾਨ ਕੀਤੀ ਜਾਂਦੀ ਹੈ – ਨਰੇਸ਼ ਸਿੰਗਲਾ

Leave a Reply

Your email address will not be published. Required fields are marked *