ਮੁੱਖ ਮੰਤਰੀ ਸਿਹਤ ਯੋਜਨਾ ਨੂੰ ਪੰਜਾਬ ਭਰ ਵਿੱਚ ਲੋਕਾਂ ਦਾ ਵੱਡਾ ਹੁੰਗਾਰਾ: ਡਾ.ਬਲਬੀਰ ਸਿੰਘ

ਮੁੱਖ ਮੰਤਰੀ ਸਿਹਤ ਯੋਜਨਾ ਨੂੰ ਪੰਜਾਬ ਭਰ ਵਿੱਚ ਲੋਕਾਂ ਦਾ ਵੱਡਾ ਹੁੰਗਾਰਾ: ਡਾ.ਬਲਬੀਰ ਸਿੰਘ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਬਣਾਉਣ ਲਈ ਸੂਬੇ ਵਿੱਚ 800 ਕੈਂਪ ਲਗਾਏ ਜਾਣਗੇ – ਸਿਹਤ ਮੰਤਰੀ

ਸੂਬੇ ਦੇ ਸਾਰੇ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਸਹੂਲਤ ਦਾ ਲਾਭ ਮਿਲੇਗਾ, ਲੋਕ ਵਿਰੋਧੀਆਂ ਦੇ ਕੂੜ ਪ੍ਰਚਾਰ ਤੋਂ ਬਚਣ

(ਪਟਿਆਲਾ 31 ਜਨਵਰੀ : ਜਸਵਿੰਦਰ ਜੁਲਕਾ ਨਿਊਜ ਰੂਮ) ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ.ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਸੂਬੇ ਭਰ ਦੇ ਵਸਨੀਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ, ਪੰਜਾਬ ਸਰਕਾਰ ਨੇ ਸਾਰੇ ਨਾਗਰਿਕਾਂ ਲਈ ਭਰੋਸੇਮੰਦ ਅਤੇ ਮੁਫ਼ਤ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਇਆ ਹੈ। ਡਾ. ਬਲਬੀਰ ਨੇ ਕਿਹਾ ਕਿ ਇਸ ਯੋਜਨਾ ਤਹਿਤ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁਫ਼ਤ ਇਲਾਜ ਦਾ ਵੱਡਾ ਲਾਭ ਮਿਲਣਾ ਸ਼ੁਰੂ ਹੋ ਗਿਆ ਹੈ। ਜੋ ਕਿ ਜਨਤਕ ਸਿਹਤ ਸੰਭਾਲ ਨੂੰ ਮਜ਼ਬੂਤ ​​ਕਰਨ ਲਈ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਲੋਕ ਇਸ ਯੋਜਨਾ ਬਾਰੇ ਵਿਰੋਧੀਆਂ ਦੇ ਕੂੜ ਪ੍ਰਚਾਰ ਤੋਂ ਬਚਕੇ ਰਹਿਣ ਕਿਉਂਕਿ ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਸਹੂਲਤ ਦਾ ਲਾਭ ਸਾਰੇ ਸਰਕਾਰੀ ਅਤੇ ਇੰਨਪੈਨਲਡ ਨਿੱਜੀ ਹਸਪਤਾਲਾਂ ਵਿੱਚ ਮਿਲੇਗਾ। ਡਾ.ਬਲਬੀਰ ਨੇ ਸਾਰੇ ਵਸਨੀਕਾਂ ਨੂੰ ਅਪੀਲ ਕੀਤੀ। ਕਿ ਉਹ ਇਸ ਯੋਜਨਾ ਤਹਿਤ ਰਜਿਸਟ੍ਰੇਸ਼ਨ ਲਈ ਕਿਸੇ ਵੀ ਕਾਮਨ ਸਰਵਿਸ ਸੈਂਟਰਾਂ ਵਿੱਚ ਆਪਣਾ ਵੋਟਰ ਕਾਰਡ ਅਤੇ ਆਧਾਰ ਕਾਰਡ ਆਪਣੇ ਨਾਲ ਰੱਖਣ। ਉਨ੍ਹਾਂ ਵੱਲੋਂ ਕਾਰਡ ਬਣਾਉਣ ਲਈ ਪਹਿਲਾਂ ਹੀ ਲਗਭਗ 3.5 ਲੱਖ ਰਸੀਦਾਂ ਤਿਆਰ ਕੀਤੀਆਂ ਗਈਆਂ ਹਨ। ਸਿਹਤ ਮੰਤਰੀ ਨੇ ਕਿਹਾ ਕਿ ਇਸ ਸਕੀਮ ਦੀ ਵਧ ਰਹੀ ਮੰਗ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਸੁਵਿਧਾ ਕੇਂਦਰਾਂ ਨਾਲ ਸਾਂਝੇਦਾਰੀ ਕਰਕੇ ਪੰਜਾਬ ਭਰ ਵਿੱਚ ਵੱਡੇ ਪੱਧਰ ‘ਤੇ ਕੈਂਪ ਲਗਾਉਣ ਦਾ ਫੈਸਲਾ ਕੀਤਾ ਹੈ ਅਤੇ ਰਾਜ ਭਰ ਵਿੱਚ ਕੁੱਲ 800 ਕੈਂਪ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਸਾਰੇ ਸੀ.ਐਚ.ਸੀਜ ਨੂੰ ਰਜਿਸਟ੍ਰੇਸ਼ਨ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਡਾ. ਬਲਬੀਰ ਸਿੰਘ ਨੇ ਲਾਭਪਾਤਰੀਆਂ ਨੂੰ ਕਿਹਾ ਕਿ ਫੋਰਟਿਸ, ਲਿਵਾਸਾ ਤੇ ਪਾਰਕ ਸਮੇਤ ਜ਼ਿਆਦਾਤਰ ਕਾਰਪੋਰੇਟ ਹਸਪਤਾਲ ਤੋਂ ਇਲਾਵਾ ਆਈਐਮਏ ਨਾਲ ਸਬੰਧਤ ਹਸਪਤਾਲਾਂ ਨੂੰ ਹੁਣ ਇਸ ਯੋਜਨਾ ਦੇ ਤਹਿਤ ਸੂਚੀਬੱਧ ਕਰ ਲਿਆ ਗਿਆ ਹੈ। ਜਦਕਿ ਹਸਪਤਾਲਾਂ ਵਿੱਚ ਵੀਐਲਈਜ਼ ਨੂੰ ਮਰੀਜ਼ਾਂ ਦੀ ਸਹੂਲਤ ਲਈ ਮੌਕੇ ਤੇ ਕਾਰਡ ਬਣਾਉਣ ਲਈ ਅੰਦਰ ਤਾਇਨਾਤ ਕੀਤਾ ਗਿਆ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਉਹ ਅੱਜ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਜਾ ਕੇ ਇਸ ਪ੍ਰਕਿਰਿਆ ਦਾ ਨਿਰੀਖਣ ਵੀ ਕਰਕੇ ਆਏ ਹਨ।

ਮੀਡੀਆ ਕਾਨਫਰੰਸ ਦੋਰਾਨ ਸਿਹਤ ਮੰਤਰੀ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਸਿਹਤ ਯੋਜਨਾ 100 ਫੀਸਦੀ ਪੰਜਾਬ ਸਰਕਾਰ ਦੇ ਫੰਡਾਂ ਤੇ ਨਿਰਭਰ ਅਤੇ ਬਜਟ ਵਿੱਚ ਰੱਖੀ ਗਈ ਯੋਜਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 16.5 ਲੱਖ ਐਸ.ਸੀ ਅਤੇ ਸੀ.ਸੀ ਪਰਿਵਾਰ ਇਸ ਯੋਜਨਾ ਦੇ ਤਹਿਤ 5 ਲੱਖ+5 ਲੱਖ ਰੁਪਏ ਦੇ ਲਾਭਾਂ ਲਈ ਯੋਗ ਹਨ। ਉਨ੍ਹਾਂ ਕਿਹਾ ਇਹ ਇੱਕ ਸਰਵਵਿਆਪੀ ਸਿਹਤ ਯੋਜਨਾ ਹੈ ਅਤੇ ਕਿਸੇ ਵੀ ਨਾਗਰਿਕ ਨੂੰ ਇਸ ਦਾ ਲਾਭ ਲੈਣ ਲਈ ਕਿਸੇ ਨੂੰ ਵੀ ਇੱਕ ਪੈਸਾ ਨਹੀਂ ਦੇਣਾ ਪਵੇਗਾ ਤੇ ਇਹ ਪੰਜਾਬ ਦੇ ਲੋਕਾਂ ਲਈ ਪੂਰੀ ਤਰ੍ਹਾਂ ਮੁਫਤ ਹੈ।

More From Author

ਚੋਰਾਂ ਨੇ ਈ- ਰਿਕਸ਼ਾ ਸ਼ੋ ਰੂਮ ਦੇ ਤੋੜੇ ਤਾਲੇ ਤੇ ਕੀਤੀ ਚੋਰੀ

ਪੰਜਾਬ ਦੇ ਰਾਜਪਾਲ ਨੇ ਸਮਾਜ ਵਿੱਚ ਪਾਏ ਵਿਸ਼ੇਸ਼ ਯੋਗਦਾਨ ਲਈ ਵਿਅਕਤੀਆਂ ਨੂੰ ਕੀਤਾ ਸਨਮਾਨਿਤ

Leave a Reply

Your email address will not be published. Required fields are marked *