ਖ਼ਾਨ ਸਾਬ੍ਹ ਨੇ ਉਸਤਾਦ ਨੁਸਰਤ ਫ਼ਤਿਹ ਅਲੀ ਖ਼ਾਨ ਨੂੰ ਸਮਰਪਿਤ ਕੱਵਾਲੀਆਂ ਤੇ ਸੂਫ਼ੀ ਗਾਇਕੀ ਨਾਲ ਬੰਨ੍ਹਿਆ ਰੰਗ

ਖ਼ਾਨ ਸਾਬ੍ਹ ਨੇ ਉਸਤਾਦ ਨੁਸਰਤ ਫ਼ਤਿਹ ਅਲੀ ਖ਼ਾਨ ਨੂੰ ਸਮਰਪਿਤ ਕੱਵਾਲੀਆਂ ਤੇ ਸੂਫ਼ੀ ਗਾਇਕੀ ਨਾਲ ਬੰਨ੍ਹਿਆ ਰੰਗ

ਅਮਨਦੀਪ ਸਿੰਘ ਦੇ ਦਿਲਰੁਬਾ ਵਾਦਨ ਤੇ ਪੰਜਾਬੀ ਸਾਹਿਤਕ ਗਾਇਕੀ ਨੇ ਸਰੋਤੇ ਕੀਲੇ

ਵਿਰਾਸਤੀ ਮੇਲੇ ਲਗਾਉਣਾ ਤੇ ਲੋਕਾਂ ਨੂੰ ਆਪਣੀ ਅਮੀਰ ਵਿਰਾਸਤ ਨਾਲ ਜੋੜਨ ਦਾ ਚੰਗਾ ਉਪਰਾਲਾ- ਬਲਤੇਜ ਪੰਨੂ, ਕੋਹਲੀ, ਜੋੜੇਮਾਜਰਾ, ਮੇਅਰ ਗੋਗੀਆ, ਚੇਅਰਮੈਨ ਜੁਨੇਜਾ, ਮਹਿਤਾ, ਜੱਸੀ ਸੋਹੀਆਂ ਵਾਲਾ

(ਪਟਿਆਲਾ, 23 ਫਰਵਰੀ ਜਸਵਿੰਦਰ ਜੂਲਕਾ ਨਿਊਜ਼ ਰੂਮ ਬਿਊਰੋ) ਕਿਲ੍ਹਾ ਮੁਬਾਰਕ ਦੇ ਦਰਬਾਰ ਹਾਲ ਦੇ ਖੁੱਲ੍ਹੇ ਵਿਹੜੇ ‘ਚ ਅੱਜ ਪਟਿਆਲਾ ਵਿਰਾਸਤੀ ਮੇਲੇ ਦੀ ਆਖਰੀ ਸ਼ਾਮ ਕਲਾ ਪ੍ਰੇਮੀਆਂ ਨੇ ਵੱਡੀ ਗਿਣਤੀ ‘ਚ ਪੁੱਜ ਕੇ ਸੂਫ਼ੀਆਨਾ ਸ਼ਾਮ ਦਾ ਆਨੰਦ ਮਾਣਿਆ। ਇਹ ਸੂਫ਼ੀਆਨਾ ਸ਼ਾਮ ਵਿੱਚ ਕਵਾਲੀ ਦੇ ਆਫ਼ਤਾਬ ਗਾਇਕ ਖ਼ਾਨ ਸਾਬ੍ਹ ਨੇ ਇਹ ਸ਼ਾਮ ਉਸਤਾਦ ਨੁਸਰਤ ਫ਼ਤਹਿ ਅਲੀ ਖ਼ਾਨ ਨੂੰ ਸਮਰਪਿਤ ਕਰਦਿਆ ਰਵਾਇਤੀ ਕੱਵਾਲੀਆਂ ਨੂੰ ਆਪਣੇ ਨਿਵੇਕਲੇ ਅੰਦਾਜ਼ ਗਾਇਆ। ਜਦਕਿ ਸੂਫ਼ੀ ਗਾਇਕ ਪ੍ਰੋ. ਅਮਨਦੀਪ ਸਿੰਘ ਦੇ ਦਿਲਰੁਬਾ ਵਾਦਨ ਤੇ ਸੂਫ਼ੀ ਗਾਇਕੀ ਨੇ ਖ਼ੂਬ ਰੰਗ ਬੰਨ੍ਹਿਆ। ਪੰਜਾਬ ਦੇ ਉੱਘੇ ਗਾਇਕ ਖ਼ਾਨ ਸਾਬ੍ਹ ਨੇ ਰਵਾਇਤੀ ਨਵੇਂ ਰੂਪ ਵਿੱਚ ਪੇਸ਼ ਕਰਦਿਆਂ, ਉਨ੍ਹਾਂ ਨੇ ‘ਸਾਸੋਂ ਕੀ ਮਾਲਾ, ਨਿੱਤ ਖੈਰ ਮੰਗਾਂ, ਵੋ ਬੀ ਅਪਨੇ ਨਾ ਥੇ, ਹਲਕਾ..ਹਲਕਾ ਸਰੂਰ ਸਮੇਤ ਹੋਰ ਖੂਬਸੂਰਤ ਨਗ਼ਮੇ ਗਾ ਕੇ
ਸਰੋਤਿਆਂ ਨੂੰ ਮੰਤਰ ਮੁਗਧ ਕਰ ਦਿੱਤਾ। ਸੂਫ਼ੀਆਨਾ ਸ਼ਾਮ ਦੀ ਸ਼ੁਰੂਆਤ ਵਿੱਚ ਪ੍ਰਸਿੱਧ ਦਿਲਰੁਬਾ ਵਾਦਕ ਤੇ ਗਾਇਕ ਪ੍ਰੋ. ਅਮਨਦੀਪ ਸਿੰਘ ਨੇ ਪਟਿਆਲਾ ਰਿਆਸਤ ਦੇ ਸਾਜ ਦਿਲਰੁਬਾ ਨਾਲ ਸ਼ਾਨ ਵਜਾ ਕੇ ਸ਼ੁਰੂਆਤ ਕੀਤੀ। ਉਨ੍ਹਾਂ ਨੇ ਆਪਣੀ ਦਿਲਕਸ਼ ਆਵਾਜ਼ ਨਾਲ ਸੂਫ਼ੀਆਨਾ ਅੰਦਾਜ ‘ਚ ਲੋਕ ਗਾਇਕੀ ਨਾਲ ਇੱਕ ਵੱਖਰਾ ਹੀ ਮਾਹੌਲ ਸਿਰਜਦਿਆਂ ਦਰਸ਼ਕਾਂ ਨੂੰ ਝੂਮਣ ਲਾ ਦਿਤਾ।
ਪ੍ਰੋ. ਅਮਨਦੀਪ ਸਿੰਘ ਨੇ ਸੁਲਤਾਨ ਬਾਹੂ ਅਤੇ ਬੁੱਲੇ ਸ਼ਾਹ ਦੇ ਸੂਫ਼ੀਆਨਾ ਕਲਾਮ, ‘ਅਬ ਲਗਨ ਲਗੀ ਕੀ ਕਰੀਏ’, ‘ਮੈਨੂੰ ਕੌਣ ਪਛਾਣੇ’, ਸੰਤ ਰਾਮ ਉਦਾਸੀ ਦੀ ਰਚਨਾ, ‘ਤੂੰ ਮਘਦਾ ਰਹੀਂ ਵੇ ਸੂਰਜਾ ਕੰਮੀਆਂ ਦੇ ਵਿਹੜੇ ਅਤੇ ਸ਼ਿਵ ਕੁਮਾਰ ਬਟਾਵਲੀ ਦੀ ਨਜ਼ਮ ਇੱਕ ਕੁੜੀ ਜਿਸਦਾ ਨਾਮ ਮੁਹੱਬਤ ਸਮੇਤ ਪੰਜਾਬੀ ਸਾਹਿਤ ਦੀਆਂ ਵੱਖ-ਵੱਖ ਵੰਨਗੀਆਂ ਝੂਮਰ, ਲੋਕ ਬੋਲੀਆਂ ਤੇ ਲੋਕ ਗੀਤ ਦੀ ਦਿਲਕਸ਼ ਪੇਸ਼ਕਾਰੀ ਕੀਤੀ।
ਇਸ ਮੌਕੇ ਪੁੱਜੇ ਆਮ ਆਦਮੀ ਮੁੱਖ ਬੁਲਾਰੇ ਬਲਤੇਜ ਪੰਨੂ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਮੇਅਰ ਕੁੰਦਨ ਗੋਗੀਆ, ਪੀਆਰਟੀਸੀ ਚੇਅਰਮੈਨ ਹਰਪਾਲ ਜੁਨੇਜਾ, ਚੇਅਰਮੈਨ ਤੇਜਿੰਦਰ ਮਹਿਤਾ ਅਤੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਅਜਿਹੀ ਸਾਫ਼ ਸੁਥਰੀ ਗਾਇਕੀ ਸਾਨੂੰ ਸਾਡੀ ਵਿਰਾਸਤ ਨਾਲ ਜੋੜਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਹੇਠ ਅਜਿਹੇ ਮੇਲੇ ਲਗਾਉਣਾ ਰੰਗਲਾ ਪੰਜਾਬ ਬਣਾਉਣ ਦਾ ਉਪਰਾਲਾ ਹੈ। ਬਲਤੇਜ ਪੰਨੂ ਨੇ ਕਿਹਾ ਕਿ ਸਫ਼ਲ ਵਿਰਾਸਤੀ ਮੇਲਾ ਕਰਵਾਉਣ ਲਈ ਪਟਿਆਲਾ ਪ੍ਰਸ਼ਾਸਨ ਵਧਾਈ ਦਾ ਪਾਤਰ ਹੈ। ਡੀ.ਸੀ.ਵਰਜੀਤ ਵਾਲੀਆ ਨੇ ਕਿਹਾ ਕਿ ਲੋਕਾਂ ਨੇ ਜਿਵੇਂ 12 ਫਰਵਰੀ ਤੋਂ 22 ਫਰਵਰੀ ਤੱਕ ਪਟਿਆਲਾ ਵਿਰਾਸਤੀ ਮੇਲੇ ਨੂੰ ਭਰਵਾਂ ਹੁੰਗਾਰਾ ਦਿੱਤਾ ਹੈ, ਉਸੇ ਤਰ੍ਹਾਂ ਹੀ 21 ਫਰਵਰੀ ਤੋਂ ਸ਼ੁਰੂ ਹੋ ਕੇ 2 ਮਾਰਚ ਤੱਕ ਸ਼ੀਸ਼ ਮਹਿਲ ਵਿਖੇ ਚੱਲ ਰਹੇ ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲੇ ਨੂੰ ਵੀ ਭਰਵਾਂ ਹੁੰਗਾਰਾ ਦੇਣ। ਵਿਰਾਸਤੀ ਉਤਸਵ ਹੁਣ ਪਟਿਆਲਵੀਆਂ ਲਈ ਇੱਕ ਖਾਸ ਉਤਸਵ ਬਣ ਗਿਆ ਹੈ। ਨੋਡਲ ਅਫ਼ਸਰ ਐਸ.ਡੀ.ਐਮ. ਰਿਚਾ ਗੋਇਲ ਦੀ ਦੇਖ-ਰੇਖ ਹੇਠ ਖ਼ੂਬਸੂਰਤ ਰੌਸ਼ਨੀਆਂ ਨਾਲ ਜਗਮਗਾ ਰਹੀ ਕਿਲਾ ਮੁਬਾਰਕ ਦੀ ਇਹ ਵਿਰਾਸਤੀ ਇਮਾਰਤ ਨੇ ਆਮ ਸ਼ਹਿਰੀਆਂ ਨੂੰ ਆਪਣੇ ਦੀਦਾਰ ਕਰਨ ਲਈ ਮਜ਼ਬੂਰ ਕੀਤਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ, ਉਤਰ ਖੇਤਰੀ ਕੇਂਦਰ ਦੇ ਸਹਾਇਕ ਡਾਇਰੈਕਟਰ ਰਵਿੰਦਰ ਸ਼ਰਮਾ, ਚਰਨਜੀਤ ਸਿੰਘ, ਐਸ.ਡੀ.ਐਮ ਨਮਨ ਮਾਰਕੰਨ, ਰਿਚਾ ਗੋਇਲ, ਹਰਜੋਤ ਕੌਰ, ਸਤੀਸ਼ ਚੰਦਰ, ਸੁਪ੍ਰੀਤ ਬਾਜਵਾ, ਕੌਂਸਲਰ ਅੰਮ੍ਰਿਤ ਪਾਲ ਅਤੇ ਰਣਜੀਤ ਸਿੰਘ ਸਮੇਤ ਸੰਗੀਤ ਪ੍ਰੇਮੀ ਹਾਜ਼ਰ ਸਨ।
*****

More From Author

ਪਿਤਾ ਨਾਲ ਜਾ ਰਹੇ 5 ਸਾਲਾ ਬੱਚੇ ਦੀ ਸੜਕ ਹਾਦਸੇ ਵਿੱਚ ਦਰਦਨਾਕ ਮੌਤ

ਸਮਾਜ ਸੇਵੀ ਨੀਰਜ ਬਾਂਸਲ ਦੇ ਪੁੱਤਰ ਦਾ ਵਿਆਹ ਸੰਪੰਨ

Leave a Reply

Your email address will not be published. Required fields are marked *