ਪੀ.ਆਰ.ਟੀ.ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਬੈਠਕ

ਪੀ.ਆਰ.ਟੀ.ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਬੈਠਕ

ਵਿੱਤ ਮੰਤਰੀ ਚੀਮਾ ਵੱਲੋਂ ਪੀ.ਆਰ.ਟੀ.ਸੀ ਦੀ ਵਿੱਤੀ ਮਜ਼ਬੂਤੀ ਲਈ ਲੋੜੀਂਦੇ ਨਿਰਦੇਸ਼ ਜਾਰੀ- ਹਰਪਾਲ ਜੁਨੇਜਾ

(ਪਟਿਆਲਾ 3 ਮਾਰਚ – ਜਸਵਿੰਦਰ ਜੁਲਕਾ ਨਿਊਜ ਰੂਮ ਬਿਊਰੋ)
ਅੱਜ ਪੀ.ਆਰ.ਟੀ.ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੀ ਚੜ੍ਹਦੀਕਲਾ ਅਤੇ ਸਮੂਹ ਜੱਥੇਬੰਦੀਆਂ ਦੀ ਸਾਂਝੀ ਮੰਗ ਦੇ ਯੋਗ ਹੱਲ ਕਰਨ ਸਬੰਧੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਉਨ੍ਹਾਂ ਦੇ ਗ੍ਰਹਿ ਚੰਡੀਗੜ ਵਿਖੇ ਮਹੱਤਵਪੂਰਨ ਮੀਟਿੰਗ ਕੀਤੀ।
ਐਡਵੋਕੇਟ ਜੁਨੇਜਾ ਨੇ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਏਜੰਡਾ ਪੀਆਰਟੀਸੀ ਦਾ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵੱਲ ਲੰਬਿਤ ਰਕਮ ਦੀਆਂ ਦੇਣਦਾਰੀਆਂ ਜਾਰੀ ਕਰਵਾਉਣਾ ਸੀ ਤਾਂ ਜੋ ਕਰਮਚਾਰੀਆਂ ਨੂੰ ਤਨਖਾਹ, ਪੈਨਸ਼ਨਰਾਂ ਨੂੰ ਪੈਨਸ਼ਨ ਤੋਂ ਇਲਾਵਾ ਮੈਡੀਕਲ ਜਾਂ ਹੋਰ ਬਕਾਇਆਂ ਰਕਮਾ ਦਾ ਸਮੇਂ ਸਿਰ ਕੀਤਾ ਜਾ ਸਕੇ, ਇਸ ਬਜਟ ਨਾਲ ਡਿਪੂਆਂ ਵਿੱਚ ਸਪੈਆਰ ਪਾਰਟਸ ਦੀ ਮੁਕੰਮਲ ਖਰੀਦ ਕਰਕੇ ਬੱਸ ਸਰਵਿਸ ਸੁਚਾਰੂ ਚੱਲਦੀ ਰੱਖੀ ਜਾ ਸਕੇ ਤੇ ਸਵਾਰੀਆਂ ਨੂੰ ਨਿਰੰਤਰ ਸਫਰ ਸਹੂਲਤ ਦਿੱਤੀ ਜਾ ਸਕੇ।
ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਚੀਮਾ ਨੇ ਉਨ੍ਹਾਂ ਵੱਲੋਂ ਉਠਾਈਆਂ ਗਈਆਂ ਮੰਗਾਂ ਸਬੰਧੀ ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਰਾਬਤਾ ਕਾਇਮ ਕਰਦੇ ਹੋਏ ਉਨ੍ਹਾਂ ਵਿਭਾਗਾਂ ਵੱਲ ਪੀਆਰਟੀਸੀ ਦੇ ਲੰਬਿਤ ਬਕਾਇਆ ਫੰਡਜ ਦੀ ਅਦਾਇਗੀ ਜਲਦ ਤੋਂ ਜਲਦ ਕਰਨ ਦੇ ਸਖਤ ਨਿਰਦੇਸ਼ ਦਿੱਤੇ, ਤਾਂ ਜੋ ਵਿਭਾਗ ਦੇ ਕਾਰਜਾਂ ਵਿੱਚ ਹੋਰ ਸੁਧਾਰ ਅਤੇ ਨਿਰੰਤਰਤਾ ਬਣੀ ਰਹੇ।
ਇਸ ਮੌਕੇ ਜਨਰਲ ਮੈਨੇਜਰ ਪਟਿਆਲਾ ਜਤਿੰਦਰਪਾਲ ਸਿੰਘ ਗਰੇਵਾਲ, ਅਤੇ ਜਨਰਲ ਮੈਨੇਜਰ (ਪ੍ਰਸ਼ਾਸ਼ਨ) ਮਨਿੰਦਰਪਾਲ ਸਿੰਘ ਸਿੱਧੂ ਵੀ ਮੌਜੂਦ ਸਨ।

More From Author

ICC Men’s T20 World Cup 2026 Sets New Global Digital Engagement Records

ਕਰਨਲ ਬਾਠ ਮਾਮਲੇ ਵਿੱਚ ਦੋਸ਼ੀਆਂ ਦੀ ਜਮਾਨਤ ਅਰਜੀ ਤੇ ਮੋਹਾਲੀ ਦੀ ਅਦਾਲਤ ਵਿੱਚ ਹੋਈ ਸੁਣਵਾਈ

Leave a Reply

Your email address will not be published. Required fields are marked *