ਪੀ.ਆਰ.ਟੀ.ਸੀ. ਚੇਅਰਮੈਨ ਨੇ ਦਿੱਤਾ ਭਰੋਸਾ: ਸ੍ਰੀ ਵਾਮਨ ਅਵਤਾਰ ਮੰਦਰ ਦਾ ਨਿਰਮਾਣ ਕਾਰਜ ਜਲਦ ਹੋਵੇਗਾ ਸ਼ੁਰੂ

ਪੀ.ਆਰ.ਟੀ.ਸੀ. ਚੇਅਰਮੈਨ ਨੇ ਦਿੱਤਾ ਭਰੋਸਾ: ਸ੍ਰੀ ਵਾਮਨ ਅਵਤਾਰ ਮੰਦਰ ਦਾ ਨਿਰਮਾਣ ਕਾਰਜ ਜਲਦ ਹੋਵੇਗਾ ਸ਼ੁਰੂ

(ਪਟਿਆਲਾ 7 ਮਾਰਚ – ਜਸਵਿੰਦਰ ਜੁਲਕਾ ਨਿਊਜ਼ ਰੂਮ ਬਿਊਰੋ) ਪੀ.ਆਰ.ਟੀ.ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ ਵਲੋਂ ਇਤਿਹਾਸਕ ਸ੍ਰੀ ਵਾਮਨ ਅਵਤਾਰ ਮੰਦਰ ਅਤੇ ਸਰੋਵਰ ਦਾ ਦੌਰਾ ਕੀਤਾ ਅਤੇ ਧਰਨੇ ਤੇ ਬੈਠੇ ਲੋਕਾਂ ਨਾਲ ਗੱਲਬਾਤ ਕੀਤੀ। ਇਸ ਦੋਰਾਨ ਜੁਨੇਜਾ ਨੇ ਭਰੋਸਾ ਦਿੱਤਾ ਕਿ ਮੰਦਿਰ ਅਤੇ ਸਰੋਵਰ ਦੇ ਨਿਰਮਾਣ ਕਾਰਜ ਜਲਦ ਹੀ ਸ਼ੁਰੂ ਕਰਵਾਏ ਜਾਣਗੇ। ਜੁਨੇਜਾ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਮੀਡੀਆ ਸਲਾਹਕਾਰ ਬਲਤੇਜ ਪੰਨੂ ਦੇ ਨਿਰਦੇਸ਼ਾਂ ‘ਤੇ ਮੰਦਰ ਵਿਖੇ ਪਹੁੰਚੇ।ਉਨ੍ਹਾਂ ਨੇ ਮੰਦਰ ਦੇ ਨਿਰਮਾਣ ਅਤੇ ਸਰੋਵਰ ਦੀ ਸਾਂਭ-ਸੰਭਾਲ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਿੰਦੂ ਭਾਈਚਾਰੇ ਦੇ ਨੁਮਾਇੰਦਿਆਂ ਅਤੇ ਸਥਾਨਕ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਚੇਅਰਮੈਨ ਜੁਨੇਜਾ ਨੇ ਸ਼ਰਧਾ ਸਹਿਤ ਮੰਦਰ ਵਿੱਚ ਨਤਮਸਤਕ ਹੋ ਕੇ ਆਸ਼ੀਰਵਾਦ ਵੀ ਲਿਆ। ਮੁਲਾਕਾਤ ਦੌਰਾਨ ਹਿੰਦੂ ਭਾਈਚਾਰੇ ਨੇ ਆਪਣੀਆਂ ਮੰਗਾਂ ਅਤੇ ਮੰਦਰ ਦੀ ਮੌਜੂਦਾ ਸਥਿਤੀ ਬਾਰੇ ਜੁਨੇਜਾ ਨੂੰ ਜਾਣੂ ਕਰਵਾਇਆ। ਚੇਅਰਮੈਨ ਨੇ ਬਹੁਤ ਹੀ ਸੰਜੀਦਗੀ ਨਾਲ ਸਾਰੀਆਂ ਗੱਲਾਂ ਸੁਣੀਆਂ ਅਤੇ ਭਾਈਚਾਰੇ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਬਲਤੇਜ ਪੰਨੂ ਜੀ ਵੱਲੋਂ ਲਗਾਈ ਗਈ ਡਿਊਟੀ ਤਹਿਤ ਮੈਂ ਅੱਜ ਇੱਥੇ ਪਹੁੰਚਿਆ ਹਾਂ। ਮੰਦਰ ਦੇ ਹਾਲਾਤ ਅਤੇ ਨਿਰਮਾਣ ਕਾਰਜਾਂ ਵਿੱਚ ਆ ਰਹੀਆਂ ਰੁਕਾਵਟਾਂ ਬਾਰੇ ਇੱਕ ਵਿਸਤ੍ਰਿਤ ਰਿਪੋਰਟ ਤਿਆਰ ਕਰਕੇ ਸਿੱਧੀ ਮੁੱਖ ਮੰਤਰੀ ਪੰਜਾਬ ਤੱਕ ਪਹੁੰਚਾਈ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਧਾਰਮਿਕ ਅਕੀਦਿਆਂ ਦਾ ਸਤਿਕਾਰ ਕਰਦੀ ਹੈ ਅਤੇ ਇਸ ਮਸਲੇ ਦਾ ਹੱਲ ਪਹਿਲ ਦੇ ਅਧਾਰ ‘ਤੇ ਕੀਤਾ ਜਾਵੇਗਾ।

ਕਹਿਣੀ ਅਤੇ ਕਰਨੀ ਦੇ ਪੱਕੇ ਜੁਨੇਜਾ
ਇਸ ਮੌਕੇ ਹਾਜ਼ਰ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸਥਾਨਕ ਆਗੂਆਂ ਨੇ ਕਿਹਾ ਕਿ ਹਰਪਾਲ ਜੁਨੇਜਾ “ਕਹਿਣੀ ਅਤੇ ਕਰਨੀ ਦੇ ਪੱਕੇ” ਇਨਸਾਨ ਵਜੋਂ ਜਾਣੇ ਜਾਂਦੇ ਹਨ। ਲੋਕਾਂ ਦਾ ਮੰਨਣਾ ਹੈ ਕਿ ਜੇਕਰ ਜੁਨੇਜਾ ਨੇ ਇਸ ਕਾਰਜ ਦੀ ਜ਼ਿੰਮੇਵਾਰੀ ਓਟ ਲਈ ਹੈ, ਤਾਂ ਮੰਦਰ ਦੇ ਨਿਰਮਾਣ ਵਿੱਚ ਹੁਣ ਕੋਈ ਦੇਰੀ ਨਹੀਂ ਹੋਵੇਗੀ। ਉਨ੍ਹਾਂ ਦੀ ਕੰਮ ਕਰਨ ਦੀ ਸ਼ੈਲੀ ਅਤੇ ਲੋਕਾਂ ਨਾਲ ਜੁੜਾਅ ਹਮੇਸ਼ਾ ਹੀ ਸਾਰਥਕ ਨਤੀਜੇ ਲਿਆਉਂਦਾ ਰਿਹਾ ਹੈ। ਦੱਸਣਾ ਬਣਦਾ ਹੈ ਕਿ ਹਰਪਾਲ ਜੁਨੇਜਾ ਦੇ ਪਿਤਾ ਤੇ ਉੱਘੇ ਸਮਾਜ ਸੇਵੀ ਭਗਵਾਨ ਦਾਸ ਜੁਨੇਜਾ ਸ਼੍ਰੀ ਵਾਮਨ ਅਵਤਾਰ ਮੰਦਰ ਲਈ ਪਹਿਲਾਂ ਲੈਂਟਰ ਪਾਉਣ ਸਮੇਂ ਅਤੇ ਫਿਰ ਸਰੋਵਰ ਦੀ ਸਫਾਈ ਲਈ ਵਿੱਤੀ ਸਹਾਇਤਾ ਦਿੱਤੀ ਸੀ। ਹੁਣ ਵੀ ਭਗਵਾਨ ਦਾਸ ਜੁਨੇਜਾ ਨੇ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਨਿਰਮਾਣ ਕਾਰਜ ਕਰਵਾਉਣ ਤੋਂ ਇਲਾਵਾ ਮੰਦਰ ਲਈ ਆਪਣੇ ਪੱਧਰ ਯੋਗ ਵਿੱਤੀ ਸਹਾਇਤਾ ਦੇਣ ਦਾ ਵੀ ਐਲਾਨ ਕੀਤਾ ਹੈ।
ਸਮਾਜਿਕ ਸਾਂਝ ਦੀ ਮਿਸਾਲ
ਇਸ ਦੌਰੇ ਨੇ ਨਾ ਸਿਰਫ਼ ਹਿੰਦੂ ਭਾਈਚਾਰੇ ਦੀਆਂ ਉਮੀਦਾਂ ਨੂੰ ਨਵੀਂ ਕਿਰਨ ਦਿੱਤੀ ਹੈ, ਸਗੋਂ ਇਹ ਸਰਕਾਰ ਅਤੇ ਜਨਤਾ ਦੇ ਵਿਚਕਾਰ ਮਜ਼ਬੂਤ ਰਾਬਤੇ ਦੀ ਮਿਸਾਲ ਵੀ ਪੇਸ਼ ਕਰਦਾ ਹੈ। ਸਰੋਵਰ ਦੇ ਨਿਰਮਾਣ ਨਾਲ ਇਲਾਕੇ ਦੀ ਸੁੰਦਰਤਾ ਅਤੇ ਧਾਰਮਿਕ ਮਹੱਤਤਾ ਵਿੱਚ ਹੋਰ ਵਾਧਾ ਹੋਵੇਗਾ।

More From Author

दुबई एयरपोर्ट के पास धुआँ, कई विमानों ने लैंडिंग रोकी

RBI Deputy Governor Suggests Full Insurance Cover for Senior Citizens’ Deposits

Leave a Reply

Your email address will not be published. Required fields are marked *