ਏ.ਆਈ. ਦੁਆਰਾ ਤਿਆਰ ਕੀਤੀਆਂ ਤਸਵੀਰਾਂ ਵਿੱਚ ਯੁਵਰਾਜ ਸਿੰਘ ਅਤੇ ਹਾਰਦਿਕ ਪਾਂਡਿਆਂ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਨੰਗੇ ਸਿਰ ਖੜਾ ਦਿਖਾਇਆ ਗਿਆ… ਵਿਵਾਦ ਹੋਇਆ ਸ਼ੁਰੂ

ਏ.ਆਈ. ਦੁਆਰਾ ਤਿਆਰ ਕੀਤੀਆਂ ਤਸਵੀਰਾਂ ਵਿੱਚ ਯੁਵਰਾਜ ਸਿੰਘ ਅਤੇ ਹਾਰਦਿਕ ਪਾਂਡਿਆਂ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਨੰਗੇ ਸਿਰ ਖੜਾ ਦਿਖਾਇਆ ਗਿਆ… ਵਿਵਾਦ ਹੋਇਆ ਸ਼ੁਰੂ

(ਅੰਮ੍ਰਿਤਸਰ 21- ਮਾਰਚ ਜਸਵਿੰਦਰ ਜੁਲਕਾ ਨਿਊਜ਼ ਰੂਮ ਬਿਊਰੋ) ਏ.ਆਈ. ਦੁਆਰਾ ਤਿਆਰ ਕੀਤੀਆਂ ਹੋਈਆਂ ਕੁਝ ਤਸਵੀਰਾਂ ਵਿੱਚ ਭਾਰਤ ਦੇ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਅਤੇ ਮੌਜੂਦਾ ਭਾਰਤੀ ਕ੍ਰਿਕਟਰ ਹਾਰਦਿਕ ਪਾਂਡਿਆਂ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਪਰਿਕਰਮਾ ਵਿੱਚ ਨੰਗੇ ਸਿਰ ਖੜੇ ਹੋਏ ਦਿਖਾਇਆ ਗਿਆ ਹੈ। ਇਹਨਾਂ ਤਸਵੀਰਾਂ ਵਿੱਚ ਕ੍ਰਿਕਟਰ ਵਿਰਾਟ ਕੋਹਲੀ, ਅਰਸ਼ਦੀਪ ਸਿੰਘ, ਅਭਿਸ਼ੇਕ ਸ਼ਰਮਾ ਅਤੇ ਫਿਲਮ ਅਦਾਕਾਰ ਰਣਵੀਰ ਸਿੰਘ ਵੀ ਦਿਖਾਈ ਦੇ ਰਹੇ ਹਨ। ਇਹ ਤਸਵੀਰਾਂ ਸੋਸ਼ਲ ਮੀਡੀਆ ਤੇ ਵਾਇਰਲ ਹੁੰਦਿਆਂ ਹੀ ਵਿਵਾਦ ਸ਼ੁਰੂ ਹੋ ਗਿਆ ਹੈ। ਇਸ ਸੰਵੇਦਨਸ਼ੀਲ ਮੁੱਦੇ ਤੇ ਐਸ.ਜੀ.ਪੀ.ਸੀ ਦੁਆਰਾ ਟੀਮ ਗਠਿਤ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਹਨਾਂ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ। ਕਿ ਜਲਦੀ ਹੀ ਪੁਲਿਸ ਵਿਭਾਗ ਅਤੇ ਸਾਈਬਰ ਕ੍ਰਾਈਮ ਦੀ ਮਦਦ ਨਾਲ ਇਹਨਾਂ ਤਸਵੀਰਾਂ ਨੂੰ ਬਣਾਉਣ ਵਾਲਿਆਂ ਨੂੰ ਜਲਦੀ ਹੀ ਕਾਬੂ ਕਰਕੇ ਬਣਦੀ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਇੱਥੇ ਇਹ ਵੀ ਦੱਸਣ ਯੋਗ ਹੈ ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ਤੇ ਏ.ਆਈ. ਦੁਆਰਾ ਤਿਆਰ ਕੀਤੀ ਹੋਈ ਇੱਕ ਵੀਡੀਓ ਵਿੱਚ ਇੱਕ ਪਿੰਜਰ ਨੁੰਮਾ ਵਿਅਕਤੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਪਹਿਲ ਕਦਮੀ ਕਰਦਾ ਹੋਇਆ ਦਿਖਾਇਆ ਗਿਆ ਹੈ। ਜਿਸ ਦੀ ਜਾਂਚ ਵੀ ਐਸ.ਜੀ.ਪੀ.ਸੀ ਦੁਆਰਾ ਕੀਤੀ ਜਾ ਰਹੀ ਹੈ। ਇਹਨਾਂ ਮੁੱਦਿਆਂ ਉੱਪਰ ਸਿੱਖ ਸੰਗਤ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ

More From Author

ਰਾਸ਼ਟਰਪਤੀ ਦਰੋਪਦੀ ਮੂਰਮੂ ਨੇ ਅੱਜ ਸਵੇਰੇ ਵਰਿੰਦਾਵਨ ਵਿਖੇ ਸੰਤ ਪ੍ਰੇਮਾ ਨੰਦ ਮਹਾਰਾਜ ਜੀ ਨਾਲ ਕੀਤੀ ਸਹਿਜ ਮੁਲਾਕਾਤ

Leave a Reply

Your email address will not be published. Required fields are marked *